March 1, 2026

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ( ਸੰਜੀਵ ਗਰਗ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੁਖਜਿੰਦਰ ਸਿੰਘ ਕਾਉਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਪੱਧਰ ’ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਨਵੇਂ ਮੈਂਬਰ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਦੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇਣਗੇ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਚਰਨਜੀਤ ਸਿੰਘ ਧਾਲੀਵਾਲ ਡਾਇਰੈਕਟਰ ਪੀ.ਆਰ.ਟੀ.ਸੀ ਨੇ ਨਵ-ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਲੋਕ ਸੇਵਾ ਨੂੰ ਮੁੱਖ ਰੱਖ ਕੇ ਆਪਣਾ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਸਾਰੇ ਮੈਂਬਰ ਇਮਾਨਦਾਰੀ, ਪਾਰਦਰਸ਼ਤਾ ਅਤੇ ਲਗਨ ਨਾਲ ਕੰਮ ਕਰਦੇ ਹੋਏ ਆਪਣੇ-ਆਪਣੇ ਖੇਤਰਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਤਰਜੀਹ ਦੇ ਆਧਾਰ ’ਤੇ ਹੱਲ ਕਰਨ। ਸਮਾਰੋਹ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੇ ਸੰਵਿਧਾਨਕ ਮਰਯਾਦਾਵਾਂ ਦੀ ਪਾਲਣਾ ਕਰਦੇ ਹੋਏ ਆਪਣੇ ਅਹੁਦੇ ਦੀ ਸਹੁੰ ਚੁੱਕੀ ਅਤੇ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਜਤਾਈ। ਸਮਾਗਮ ਦੌਰਾਨ ਹਾਜ਼ਰ ਅਧਿਕਾਰੀਆਂ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਨਵੇਂ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ ਗਈਆਂ।ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਰਾਜ ਕੁਮਾਰ ਨੇ ਬਾਖੂਬੀ ਨਿਭਾਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਸਿਮਰਜੀਤ ਸਿੰਘ ਡਾਇਰੈਕਟਰ ਕੋਪਰੇਟਿਵ ਸੋਸਾਇਟੀ, ਕੁਲਵਿੰਦਰ ਸਿੰਘ ਬਰਾੜ , ਬਚਿੱਤਰ ਸਿੰਘ ਧਾਲੀਵਾਲ, ਕਮਲਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਆਗੂ, ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮੰਤੀ ਦੇ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *

INdian Press Union (IPU) A National Platform for Journalists and Media Professionals.

© 2026 All Rights Reserved IPU MEDIA ASSOCIATION