POLITICAL NEWS

ਨੈਸ਼ਨਲ ਲੋਕ ਸੇਵਾ ਪਾਰਟੀ ਦੀ ਵਿਸ਼ੇਸ਼ ਮੀਟਿੰਗ ਹੋਈ, ਪ੍ਰਧਾਨ ਬਬਰੇਜ ਬੱਬਰ

By BALJEET SINGH • 2026-09-14 09:52 • 4 views   Share WhatsApp Share Facebook Share X
ਨੈਸ਼ਨਲ ਲੋਕ ਸੇਵਾ ਪਾਰਟੀ ਦੀ ਵਿਸ਼ੇਸ਼ ਮੀਟਿੰਗ ਹੋਈ, ਪ੍ਰਧਾਨ ਬਬਰੇਜ ਬੱਬਰ

ਨੈਸ਼ਨਲ ਲੋਕ ਸੇਵਾ ਪਾਰਟੀ ਦੀ ਮੀਟਿੰਗ ਵਿੱਚ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ

ਬਟਾਲਾ, 14 ਸਤੰਬਰ (ਡਾ. ਬਲਜੀਤ ਸਿੰਘ ਨੱਤ): ਬਟਾਲਾ ਨੇੜੇ ਕਾਦੀਆਂ ਰੋਡ ਸਥਿਤ ਪਿੰਡ ਸ਼ਾਹਬਾਦ ਵਿਖੇ ਨੈਸ਼ਨਲ ਲੋਕ ਸੇਵਾ ਪਾਰਟੀ ਦੇ ਮਾਝਾ ਜ਼ੋਨ ਦੇ ਪ੍ਰਧਾਨ ਬਬਰੇਜ ਬੱਬਰ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਵਿੱਚ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਪਾਰਟੀ ਦੇ ਪੰਜਾਬ ਪ੍ਰਧਾਨ ਡਾ. ਸੋਨੂ ਸਿੰਘ ਅਤੇ ਹਰਨੇਕ ਮਸੀਹ, ਯੂਥ ਪ੍ਰਧਾਨ ਹਲਕਾ ਗੁਰਦਾਸਪੁਰ, ਵੀ ਹਾਜ਼ਰ ਰਹੇ। ਮੀਟਿੰਗ ਦੌਰਾਨ ਕੁਝ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।

ਨਵੇਂ ਅਹੁਦੇਦਾਰਾਂ ਦੀ ਨਿਯੁਕਤੀ

ਜਾਰੀ ਜਾਣਕਾਰੀ ਅਨੁਸਾਰ ਸਰਨਜੀਤ ਸਿੰਘ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਬਲਾਕ ਪ੍ਰਧਾਨ, ਵਰਿੰਦਰ ਸਿੰਘ ਨੂੰ ਉਪ ਬਲਾਕ ਪ੍ਰਧਾਨ, ਕਰਨ ਗਿੱਲ ਨੂੰ ਹਲਕਾ ਬਟਾਲਾ ਦਾ ਬਲਾਕ ਜਨਰਲ ਸਕੱਤਰ ਅਤੇ ਸੁਮੀਤ ਸ਼ਰਮਾ ਨੂੰ ਹਲਕਾ ਕਾਦੀਆਂ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ।

ਪਾਰਟੀ ਹਾਈ ਕਮਾਂਡ ਵੱਲੋਂ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਨਵੇਂ ਅਹੁਦੇਦਾਰਾਂ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ।

ਨਵੇਂ ਅਹੁਦੇਦਾਰਾਂ ਨੇ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਨਾਲ ਨਿਭਾਉਣ ਲਈ ਕੰਮ ਕਰਨਗੇ। ਉਨ੍ਹਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣ ਅਤੇ ਲੋਕਾਂ ਨਾਲ ਸੰਪਰਕ ਵਧਾਉਣ ਦੀ ਗੱਲ ਵੀ ਕਹੀ।

ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨਾਤਮਕ ਕੰਮਾਂ ਅਤੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

BALJEET SINGH 0 followers